c9 Eco. L1 - ਇੱਕ ਪਿੰਡ ਦੀ ਕਹਾਣੀ
  • 1. ਮਨੁੱਖ ਵੱਲੋਂ ਸੀਮਤ ਸਾਧਨਾਂ ਨਾਲ ਅਸੀਮਤ ਲੋੜਾਂ ਦੀ ਪੂਰਤੀ ਕਰਨ ਵਾਲੇ ਵਿਵਹਾਰ ਦੇ ਅਧਿਐਨ ਨੂੰ ਕੀ ਕਿਹਾ ਜਾਂਦਾ ਹੈ?
A) ਅਰਥ ਸ਼ਾਸਤਰ
B) ਸਮਾਜ ਸ਼ਾਸਤਰ
C) ਰਾਜਨੀਤੀ ਸ਼ਾਸਤਰ
D) ਦਰਸ਼ਨ ਸ਼ਾਸਤਰ
  • 2. ਕਿਸੇ ਵਸਤੂ ਜਾਂ ਸੇਵਾ ਵਿਚ ਮਨੁੱਖ ਦੀਆਂ ਲੋੜਾਂ ਨੂੰ ਸੰਤੁਸ਼ਟ ਕਰਨ ਦੀ ਸਮਰੱਥਾ ਨੂੰ ਕੀ ਕਿਹਾ ਜਾਂਦਾ ਹੈ?
A) ਮੁੱਦਰਾ
B) ਉਪਭੋਗ
C) ਆਮਦਨ
D) ਉਪਯੋਗਤਾ ਜਾਂ ਤੁਸ਼ਟੀਗੁਣ
  • 3. ________ ਉਹ ਛੂਹਣ ਯੋਗ ਚੀਜ਼ਾਂ ਹਨ ਜੋ ਮਨੁੱਖੀ ਜ਼ਰੂਰਤਾਂ ਨੂੰ ਸੰਤੁਸ਼ਤ ਕਰਦੀਆਂ ਹਨ
A) ਸੇਵਾਵਾਂ
B) ਵਸਤਾਂ
  • 4. ਹੇਠ ਲਿਖਿਆਂ ਵਿੱਚੋਂ ਕਿਹੜੀ ਕਿਹੜੀ ਸੇਵਾ ਖੇਤਰ ਵਿਚ ਸ਼ਾਮਲ ਨਹੀਂ ਹੈ ?
A) ਡਾਕਟਰ ਦੁਆਰਾ ਇਲਾਜ ਕਰਨਾ
B) ਮੋਬਾਈਲ਼ ਫੋਨ ਚਲਾਉਣਾ
C) ਵਕੀਲ ਦੁਆਰਾ ਕੇਸ ਲੜਨਾ
D) ਅਧਿਆਪਕ ਦੁਆਰਾ ਪੜ੍ਹਾਉਣਾ
  • 5. ਰੁਪਏ, ਸਿੱਕੇ ਅਤੇ ਚੈੱਕ ਕਿਸ ਦੇ ਵੱਖ ਵੱਖ ਰੂਪ ਹਨ?
A) ਧਨ
B) ਵਸਤਾਂ
C) ਮੁਦਰਾ
D) ਕੀਮਤ
  • 6. ਅਜਿਹੀਆਂ ਸਾਰੀਆਂ ਵਸਤਾਂ ਅਤੇ ਸੇਵਾਵਾਂ ਜਿਨ੍ਹਾਂ ਦੀ ਉਪਯੋਗਤਾ ਨੂੰ ਮਾਨਣ ਲਈ ਅਸੀਂ ਕੀਮਤ ਦਿੰਦੇ ਹਾਂ ਨੂੰ ਕੀ ਕਿਹਾ ਜਾਂਦਾ ਹੈ?
A) ਕੀਮਤ
B) ਮੁੱਦਰਾ
C) ਧਨ
D) ਲਾਗਤ
  • 7. ਹੇਠ ਲਿਖਿਆਂ ਵਿੱਚੋਂ ਕਿਹੜੀ ਮੁਦਰਾ ਦੀ ਵਿਸ਼ੇਸ਼ਤਾ ਨਹੀਂ ਹੈ?
A) ਮੁਦਰਾ ਨੂੰ ਕਿਸੇ ਵੀ ਥਾਂ ਤੇ ਲੈ ਕੇ ਜਾਇਆ ਜਾ ਸਕਦਾ ਹੈ
B) ਮੁਦਰਾ ਵਟਾਂਦਰੇ ਦਾ ਮਾਧਿਅਮ ਹੈ
C) ਸਰਕਾਰ ਵੱਲੋਂ ਇਸ ਨੂੰ ਮਾਨਤਾ ਦਿੱਤੀ ਜਾਂਦੀ ਹੈ
D) ਇਹ ਮੁੱਲ ਦੀ ਪਰਮਾਣਿਕ ਇਕਾਈ ਨਹੀਂ ਹੈ
  • 8. ______ ਤੋਂ ਭਾਵ ਵਸਤੂ ਦੀ ਉਸ ਮਾਤਰਾ ਤੋਂ ਹੈ ਜਿਹੜੀ ਇਕ ਵਿਕਰੇਤਾ ਇੱਕ ਨਿਸਚਿਤ ਸਮੇਂ ਤੇ ਕੀਮਤਾਂ ਤੇ ਵੇਚਣ ਲਈ ਤਿਆਰ ਹੈ।
A) ਮੰਗ
B) ਲਾਗਤ
C) ਪੂਰਤੀ
D) ਆਮਦਨ
  • 9. ਵਸਤੂ ਦੇ ਉਤਪਾਦਨ ਤੋਂ ਲੈ ਕੇ ਵਿਕਰੀ ਕਰਨ ਤੱਕ ਮੁਦਰਾ ਦੇ ਰੂਪ ਵਿੱਚ ਜੋ ਰਾਸ਼ੀ ਖਰਚ ਕੀਤੀ ਜਾਂਦੀ ਹੈ ਉਸ ਨੂੰ ਕੀ ਕਿਹਾ ਜਾਂਦਾ ਹੈ?
A) ਆਮਦਨ
B) ਪੂਰਤੀ
C) ਲਾਗਤ
D) ਮੰਗ
  • 10. ਹੇਠ ਲਿਖਿਆਂ ਵਿੱਚੋਂ ਕਿਹੜੀ ਕਿਰਿਆ ਕਿਰਤ ਮੰਨੀ ਜਾਵੇਗੀ?
A) ਅਨਿਲ ਦਾ ਆਪਣੀ ਖੁਸ਼ੀ ਲਈ ਫੁਟਬਾਲ ਖੇਡਣਾ
B) ਸਾਹਿਲ ਦੁਆਰਾ ਆਪਣੇ ਸ਼ੌਕ ਨਾਲ ਰਿਕਸ਼ਾ ਚਲਾਉਣਾ
C) ਮਾਂ ਦਾ ਪਿਆਰ ਨਾਲ ਆਪਣੇ ਬੱਚੇ ਦੀ ਦੇਖਭਾਲ ਕਰਨਾ
D) ਇੱਕ ਨਰਸ ਦਾ ਹਸਪਤਾਲ ਵਿੱਚ ਬੱਚੇ ਦੀ ਦੇਖਭਾਲ ਕਰਨਾ
Students who took this test also took :

Created with That Quiz — the site for test creation and grading in math and other subjects.