c9 Eco. L1 - ਇੱਕ ਪਿੰਡ ਦੀ ਕਹਾਣੀ - Quiz
- 1. ਮਨੁੱਖ ਵੱਲੋਂ ਸੀਮਤ ਸਾਧਨਾਂ ਨਾਲ ਅਸੀਮਤ ਲੋੜਾਂ ਦੀ ਪੂਰਤੀ ਕਰਨ ਵਾਲੇ ਵਿਵਹਾਰ ਦੇ ਅਧਿਐਨ ਨੂੰ ਕੀ ਕਿਹਾ ਜਾਂਦਾ ਹੈ?
A) ਸਮਾਜ ਸ਼ਾਸਤਰ B) ਦਰਸ਼ਨ ਸ਼ਾਸਤਰ C) ਅਰਥ ਸ਼ਾਸਤਰ D) ਰਾਜਨੀਤੀ ਸ਼ਾਸਤਰ
- 2. ਕਿਸੇ ਵਸਤੂ ਜਾਂ ਸੇਵਾ ਵਿਚ ਮਨੁੱਖ ਦੀਆਂ ਲੋੜਾਂ ਨੂੰ ਸੰਤੁਸ਼ਟ ਕਰਨ ਦੀ ਸਮਰੱਥਾ ਨੂੰ ਕੀ ਕਿਹਾ ਜਾਂਦਾ ਹੈ?
A) ਆਮਦਨ B) ਮੁੱਦਰਾ C) ਉਪਭੋਗ D) ਉਪਯੋਗਤਾ ਜਾਂ ਤੁਸ਼ਟੀਗੁਣ
- 3. ________ ਉਹ ਛੂਹਣ ਯੋਗ ਚੀਜ਼ਾਂ ਹਨ ਜੋ ਮਨੁੱਖੀ ਜ਼ਰੂਰਤਾਂ ਨੂੰ ਸੰਤੁਸ਼ਤ ਕਰਦੀਆਂ ਹਨ
A) ਸੇਵਾਵਾਂ B) ਵਸਤਾਂ
- 4. ਹੇਠ ਲਿਖਿਆਂ ਵਿੱਚੋਂ ਕਿਹੜੀ ਕਿਹੜੀ ਸੇਵਾ ਖੇਤਰ ਵਿਚ ਸ਼ਾਮਲ ਨਹੀਂ ਹੈ ?
A) ਅਧਿਆਪਕ ਦੁਆਰਾ ਪੜ੍ਹਾਉਣਾ B) ਮੋਬਾਈਲ਼ ਫੋਨ ਚਲਾਉਣਾ C) ਵਕੀਲ ਦੁਆਰਾ ਕੇਸ ਲੜਨਾ D) ਡਾਕਟਰ ਦੁਆਰਾ ਇਲਾਜ ਕਰਨਾ
- 5. ਰੁਪਏ, ਸਿੱਕੇ ਅਤੇ ਚੈੱਕ ਕਿਸ ਦੇ ਵੱਖ ਵੱਖ ਰੂਪ ਹਨ?
A) ਮੁਦਰਾ B) ਕੀਮਤ C) ਵਸਤਾਂ D) ਧਨ
- 6. ਅਜਿਹੀਆਂ ਸਾਰੀਆਂ ਵਸਤਾਂ ਅਤੇ ਸੇਵਾਵਾਂ ਜਿਨ੍ਹਾਂ ਦੀ ਉਪਯੋਗਤਾ ਨੂੰ ਮਾਨਣ ਲਈ ਅਸੀਂ ਕੀਮਤ ਦਿੰਦੇ ਹਾਂ ਨੂੰ ਕੀ ਕਿਹਾ ਜਾਂਦਾ ਹੈ?
A) ਮੁੱਦਰਾ B) ਕੀਮਤ C) ਧਨ D) ਲਾਗਤ
- 7. ਹੇਠ ਲਿਖਿਆਂ ਵਿੱਚੋਂ ਕਿਹੜੀ ਮੁਦਰਾ ਦੀ ਵਿਸ਼ੇਸ਼ਤਾ ਨਹੀਂ ਹੈ?
A) ਮੁਦਰਾ ਵਟਾਂਦਰੇ ਦਾ ਮਾਧਿਅਮ ਹੈ B) ਮੁਦਰਾ ਨੂੰ ਕਿਸੇ ਵੀ ਥਾਂ ਤੇ ਲੈ ਕੇ ਜਾਇਆ ਜਾ ਸਕਦਾ ਹੈ C) ਸਰਕਾਰ ਵੱਲੋਂ ਇਸ ਨੂੰ ਮਾਨਤਾ ਦਿੱਤੀ ਜਾਂਦੀ ਹੈ D) ਇਹ ਮੁੱਲ ਦੀ ਪਰਮਾਣਿਕ ਇਕਾਈ ਨਹੀਂ ਹੈ
- 8. ______ ਤੋਂ ਭਾਵ ਵਸਤੂ ਦੀ ਉਸ ਮਾਤਰਾ ਤੋਂ ਹੈ ਜਿਹੜੀ ਇਕ ਵਿਕਰੇਤਾ ਇੱਕ ਨਿਸਚਿਤ ਸਮੇਂ ਤੇ ਕੀਮਤਾਂ ਤੇ ਵੇਚਣ ਲਈ ਤਿਆਰ ਹੈ।
A) ਮੰਗ B) ਪੂਰਤੀ C) ਲਾਗਤ D) ਆਮਦਨ
- 9. ਵਸਤੂ ਦੇ ਉਤਪਾਦਨ ਤੋਂ ਲੈ ਕੇ ਵਿਕਰੀ ਕਰਨ ਤੱਕ ਮੁਦਰਾ ਦੇ ਰੂਪ ਵਿੱਚ ਜੋ ਰਾਸ਼ੀ ਖਰਚ ਕੀਤੀ ਜਾਂਦੀ ਹੈ ਉਸ ਨੂੰ ਕੀ ਕਿਹਾ ਜਾਂਦਾ ਹੈ?
A) ਪੂਰਤੀ B) ਮੰਗ C) ਆਮਦਨ D) ਲਾਗਤ
- 10. ਹੇਠ ਲਿਖਿਆਂ ਵਿੱਚੋਂ ਕਿਹੜੀ ਕਿਰਿਆ ਕਿਰਤ ਮੰਨੀ ਜਾਵੇਗੀ?
A) ਮਾਂ ਦਾ ਪਿਆਰ ਨਾਲ ਆਪਣੇ ਬੱਚੇ ਦੀ ਦੇਖਭਾਲ ਕਰਨਾ B) ਸਾਹਿਲ ਦੁਆਰਾ ਆਪਣੇ ਸ਼ੌਕ ਨਾਲ ਰਿਕਸ਼ਾ ਚਲਾਉਣਾ C) ਇੱਕ ਨਰਸ ਦਾ ਹਸਪਤਾਲ ਵਿੱਚ ਬੱਚੇ ਦੀ ਦੇਖਭਾਲ ਕਰਨਾ D) ਅਨਿਲ ਦਾ ਆਪਣੀ ਖੁਸ਼ੀ ਲਈ ਫੁਟਬਾਲ ਖੇਡਣਾ
|
Students who took this test also took :